ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ

👇समाचार सुनने के लिए यहां क्लिक करें

ਇਨਰੋਲਮੈਂਟ ਦਾ ਲਿਆ ਜਾਇਜ਼ਾ, ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ

ਜਲੰਧਰ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਨਰੋਲਮੈਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਸਕੀਮ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿਹਤ ਸੁਰੱਖਿਆ ਦਾ ਲਾਭ ਹਰੇਕ ਤੱਕ ਪਹੁੰਚ ਸਕੇ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਦਿਵਿਆ ਪੀ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਸ਼ਾ ਵਰਕਰਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜ਼ਿਲ੍ਹੇ ਦੇ ਹਰੇਕ ਪਰਿਵਾਰ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਸਕੇ।

ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 490 ਸੀ.ਐਸ.ਸੀ. ਕੇਂਦਰਾਂ ਤੋਂ ਇਲਾਵਾ ਸੇਵਾ ਕੇਂਦਰਾਂ ਰਾਹੀਂ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ (ਮੋਬਾਇਲ ਨੰਬਰ ਨਾਲ ਲਿੰਕ), ਵੋਟਰ ਕਾਰਡ ਅਤੇ ਨਾਬਾਲਗ ਬੱਚਿਆਂ ਲਈ ਜਨਮ ਸਰਟੀਫਿਕੇਟ ਜ਼ਰੂਰੀ ਹੈ।

ਕਾਰਡ ਬਣਾਉਣ ਲਈ ਘੱਟੋ-ਘੱਟ ਦੋ ਪਰਿਵਾਰਕ ਮੈਂਬਰ ਮੌਜੂਦ ਹੋਣੇ ਚਾਹੀਦੇ ਹਨ।ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਵਿਭਾਗ, ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਲੋਕ-ਹਿਤੂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੇ ਨੇੜਲੇ ਸੀ.ਐਸ.ਸੀ. ਅਤੇ ਵਿਸ਼ੇਸ਼ ਕੈਂਪਾਂ ਰਾਹੀਂ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਲੈਣ ਅਤੇ ਆਪਣੇ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਦਾ ਲਾਭ ਦਿਵਾਉਣ।

ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ ਡਾ. ਰਾਜੇਸ਼ ਗਰਗ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Aditya Bhatt
Author: Aditya Bhatt

Share करें

✓ Link copy हो गया!

Leave a Reply

Your email address will not be published. Required fields are marked *

और पढ़ें

बड़ी खबर: महिला ने नशीली कोल्ड ड्रिंक पिलाकर दुष्कर्म और वीडियो बनाकर ब्लैकमेल करने के लगाए थे आरोप, काहनपुर के सरपंच पर FIR दर्ज SP PBI की जांच और जिला अटॉर्नी की कानूनी राय के बाद मकसूदां थाने में BNS की धारा 64 के तहत केस दर्ज; SSP ने दिए जांच के आदेश

बड़ी खबर: महिला ने नशीली कोल्ड ड्रिंक पिलाकर दुष्कर्म और वीडियो बनाकर ब्लैकमेल करने के लगाए थे आरोप, काहनपुर के सरपंच पर FIR दर्ज SP PBI की जांच और जिला अटॉर्नी की कानूनी राय के बाद मकसूदां थाने में BNS की धारा 64 के तहत केस दर्ज; SSP ने दिए जांच के आदेश